Cross Reference
ਯਰਮਿਆਹ 29:13
ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।
੧ ਸਲਾਤੀਨ 8:61
ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਸ ਦੀਆਂ ਵਿਧੀਆਂ ਉੱਪਰ ਚੱਲੋਂ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ਇੰਝ ਹੀ ਭਵਿੱਖ ਵਿੱਚ ਵੀ ਕਰੋ।”
ਯਾਕੂਬ 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
੧ ਸਮੋਈਲ 16:7
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”
ਜ਼ਬੂਰ 139:2
ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
ਯੂਹੰਨਾ 4:24
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
੨ ਤਵਾਰੀਖ਼ 15:2
ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, “ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸ ਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸ ਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ।
ਯਰਮਿਆਹ 24:7
ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।
ਯਸਈਆਹ 55:6
ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਯਰਮਿਆਹ 17:10
ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।
ਜ਼ਬੂਰ 9:10
ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।
ਅਮਸਾਲ 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
ਇਬਰਾਨੀਆਂ 10:38
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
ਹੋ ਸੀਅ 4:1
ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।
ਯਰਮਿਆਹ 31:34
ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿੱਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈ ਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ।”
੧ ਤਵਾਰੀਖ਼ 29:17
ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
ਯਰਮਿਆਹ 9:24
ਪਰ ਜੇ ਕੋਈ ਫ਼ਢ਼ਾਂ ਮਾਰਨਾ ਹੀ ਚਾਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਗੱਲਾਂ ਦੀਆਂ ਫ਼ਢ਼ਾਂ ਮਾਰਨ ਦਿਓ: ਉਸ ਨੂੰ ਫ਼ਢ਼ਾਂ ਮਾਰਨ ਦਿਓ ਕਿ ਉਸ ਨੇ ਮੈਨੂੰ ਜਾਨਣਾ ਸਿੱਖਿਆ। ਉੱਸਨੂੰ ਫਢ਼ਾਂ ਮਾਰਨ ਦਿਓ ਕਿ ਉਹ ਸਮਝਦਾ ਹੈ ਕਿ ਮੈਂ ਯਹੋਵਾਹ ਹਾਂ, ਕਿ ਮੈਂ ਮਿਹਰਬਾਨ ਅਤੇ ਨਿਰਪੱਖ ਹਾਂ, ਕਿ ਮੈਂ ਧਰਤੀ ਉੱਤੇ ਸ਼ੁਭ ਗੱਲਾਂ ਕਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਪਿਆਰ ਕਰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਯੂਹੰਨਾ 17:3
ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।
ਯਰਮਿਆਹ 22:16
ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।
ਯਸਈਆਹ 45:19
ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”
੧ ਤਵਾਰੀਖ਼ 29:9
ਲੋਕ ਬੇਹੱਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ।
ਖ਼ਰੋਜ 15:2
ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।
ਅਸਤਸਨਾ 31:21
ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।”
੧ ਸਲਾਤੀਨ 8:39
ਤਾਂ ਕਿਰਪਾ ਕਰਕੇ ਅਕਾਸ਼ ’ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।
੨ ਸਲਾਤੀਨ 20:3
“ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।” ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ।
੨ ਸਲਾਤੀਨ 22:2
ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਥਾ ਤੇ ਅਮਲ ਕੀਤਾ। ਉਸ ਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ।
ਜ਼ਬੂਰ 7:9
ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।
ਜ਼ਬੂਰ 101:2
ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?
ਹਿਜ਼ ਕੀ ਐਲ 38:10
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।
ਯੂਹੰਨਾ 21:17
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
ਪੈਦਾਇਸ਼ 6:5
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।
ਖ਼ਰੋਜ 3:16
ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।
੧ ਸਲਾਤੀਨ 9:6
“ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਤੋਂ ਉਸ ਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮੰਨੋਗੇ,ਤਾਂ ਮੈਂ ਇਸ ਨੂੰ ਢਾਹ ਦੇਵਾਂਗਾ।
ਰਸੂਲਾਂ ਦੇ ਕਰਤੱਬ 17:30
ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।
੨ ਕੁਰਿੰਥੀਆਂ 4:6
ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।
ਇਬਰਾਨੀਆਂ 4:13
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
ਅਜ਼ਰਾ 8:22
ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ’ਚ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ’ਚ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ “ਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ।”
ਪੈਦਾਇਸ਼ 28:13
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।
ਰੋਮੀਆਂ 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
ਪੈਦਾਇਸ਼ 8:21
ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।
ਹੋ ਸੀਅ 4:6
“ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
ਯੂਹੰਨਾ 8:55
ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
ਰਸੂਲਾਂ ਦੇ ਕਰਤੱਬ 1:24
ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
ਰਸੂਲਾਂ ਦੇ ਕਰਤੱਬ 17:23
ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
੧ ਕੁਰਿੰਥੀਆਂ 15:34
ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।
੨ ਕੁਰਿੰਥੀਆਂ 8:12
ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ।
੨ ਕੁਰਿੰਥੀਆਂ 9:7
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
ਇਬਰਾਨੀਆਂ 12:28
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
ਪਰਕਾਸ਼ ਦੀ ਪੋਥੀ 2:23
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
ਜ਼ਬੂਰ 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
ਅਸਤਸਨਾ 31:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ।
ਅਸਤਸਨਾ 4:35
ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋਂ ਕਿ ਉਹ ਪਰਮੇਸ਼ੁਰ ਹੈ। ਉਸਤੋਂ ਸਿਵਾ ਹੋਰ ਕੋਈ ਪਰਮੇਸ਼ੁਰ ਨਹੀਂ ਹੈ!
ਯਰਮਿਆਹ 11:20
ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।
ਯਰਮਿਆਹ 20:12
ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ। ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ। ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ।
ਯੂਹੰਨਾ 2:25
ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
ਅੱਯੂਬ 36:11
ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ, ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।
੧ ਸਲਾਤੀਨ 3:6
ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।
ਜ਼ਬੂਰ 89:26
ਉਹ ਮੈਨੂੰ ਦੱਸੇਗਾ, ‘ਤੁਸੀਂ ਮੇਰੇ ਪਿਤਾ ਹੋ, ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।’
ਅਮਸਾਲ 17:3
ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।
ਯਸਈਆਹ 1:28
ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।
੧ ਪਤਰਸ 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
ਯੂਹੰਨਾ 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
੧ ਸਲਾਤੀਨ 8:43
ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ।