Cross Reference
2 Timothy 1:8
ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
2 Timothy 2:3
ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
Colossians 4:17
ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
Acts 21:8
ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
1 Timothy 4:12
ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
1 Timothy 4:15
ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।
2 Timothy 3:10
ਆਖਰੀ ਉਪਦੇਸ਼ ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
Ephesians 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Acts 20:30
ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।
1 Thessalonians 5:6
ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
Colossians 1:25
ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।
2 Timothy 2:10
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
1 Peter 1:13
ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Revelation 3:2
ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
Hebrews 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
Isaiah 62:6
ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।
Jeremiah 6:17
ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’ ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’
Ezekiel 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
Ezekiel 33:2
“ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ।
Ezekiel 33:7
“ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ।
Mark 13:34
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
Mark 13:37
ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”
Luke 12:37
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
Romans 15:19
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।
Isaiah 56:9
ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!