Acts 13 - WEB (Punjabi)

1 Now in the assembly that was at Antioch there were some prophets and teachers: Barnabas, Simeon who was called Niger, Lucius of Cyrene, Manaen the foster-brother of Herod the tetrarch, and Saul.ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।

2 As they served the Lord and fasted, the Holy Spirit said, "Separate Barnabas and Saul for me, for the work to which I have called them."ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”

3 Then, when they had fasted and prayed and laid their hands on them, they sent them away.ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।

4 So, being sent out by the Holy Spirit, they went down to Seleucia. From there they sailed to Cyprus.ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।

5 When they were at Salamis, they proclaimed the word of God in the synagogues of the Jews. They had also John as their attendant.ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।

6 When they had gone through the island to Paphos, they found a certain sorcerer, a false prophet, a Jew, whose name was Bar Jesus,ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।

7 who was with the proconsul, Sergius Paulus, a man of understanding. This man summoned Barnabas and Saul, and sought to hear the word of God.ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।

8 But Elymas the sorcerer (for so is his name by interpretation) withstood them, seeking to turn aside the proconsul from the faith.ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।

9 But Saul, who is also called Paul, filled with the Holy Spirit, fastened his eyes on him,ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,

10 and said, "Full of all deceit and all cunning, you son of the devil, you enemy of all righteousness, will you not cease to pervert the right ways of the Lord?ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।

11 Now, behold, the hand of the Lord is on you, and you will be blind, not seeing the sun for a season!" Immediately there fell on him a mist and darkness. He went around seeking someone to lead him by the hand.ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।

12 Then the proconsul, when he saw what was done, believed, being astonished at the teaching of the Lord.ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।

13 Now Paul and his company set sail from Paphos, and came to Perga in Pamphylia. John departed from them and returned to Jerusalem.ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।

14 But they, passing on from Perga, came to Antioch of Pisidia. They went into the synagogue on the Sabbath day, and sat down.ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।

15 After the reading of the law and the prophets, the rulers of the synagogue sent to them, saying, "Brothers, if you have any word of exhortation for the people, speak."ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”

16 Paul stood up, and beckoning with his hand said, "Men of Israel, and you who fear God, listen.ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।

17 The God of this people{TR, NU add "Israel"} chose our fathers, and exalted the people when they stayed as aliens in the land of Egypt, and with an uplifted arm, he led them out of it.ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।

18 For a period of about forty years he put up with them in the wilderness.ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।

19 When he had destroyed seven nations in the land of Canaan, he gave them their land for an inheritance, for about four hundred fifty years.ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ

20 After these things he gave them judges until Samuel the prophet.ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।

21 Afterward they asked for a king, and God gave to them Saul the son of Kish, a man of the tribe of Benjamin, for forty years.ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।

22 When he had removed him, he raised up David to be their king, to whom he also testified, 'I have found David the son of Jesse, a man after my heart, who will do all my will.'ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’

23 From this man's seed, God has brought salvation{TR, NU read "a Savior, Jesus" instead of "salvation"} to Israel according to his promise,“ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।

24 before his coming, when John had first preached the baptism of repentance to Israel.{TR, NU read "to all the people of Israel" instead of "to Israel"}ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।

25 As John was fulfilling his course, he said, 'What do you suppose that I am? I am not he. But behold, one comes after me the sandals of whose feet I am not worthy to untie.'ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’

26 Brothers, children of the stock of Abraham, and those among you who fear God, the word of this salvation is sent out to you.“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।

27 For those who dwell in Jerusalem, and their rulers, because they didn't know him, nor the voices of the prophets which are read every Sabbath, fulfilled them by condemning him.ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।

28 Though they found no cause for death, they still asked Pilate to have him killed.ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।

29 When they had fulfilled all things that were written about him, they took him down from the tree, and laid him in a tomb.“ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।

30 But God raised him from the dead,ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।

31 and he was seen for many days by those who came up with him from Galilee to Jerusalem, who are his witnesses to the people.ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।

32 We bring you good news of the promise made to the fathers,“ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।

33 that God has fulfilled the same to us, their children, in that he raised up Jesus. As it is also written in the second psalm, 'You are my Son. Today I have become your father.'ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’

34 "Concerning that he raised him up from the dead, now no more to return to corruption, he has spoken thus: 'I will give you the holy and sure blessings of David.'ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’

35 Therefore he says also in another psalm, 'You will not allow your Holy One to see decay.'ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’

36 For David, after he had in his own generation served the counsel of God, fell asleep, and was laid with his fathers, and saw decay.“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।

37 But he whom God raised up saw no decay.ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।

38 Be it known to you therefore, brothers{The word for "brothers" here and where the context allows may also be correctly translated "brothers and sisters" or "siblings."}, that through this man is proclaimed to you remission of sins,ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।

39 and by him everyone who believes is justified from all things, from which you could not be justified by the law of Moses.

40 Beware therefore, lest that come on you which is spoken in the prophets:ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।

41 'Behold, you scoffers, and wonder, and perish; For I work a work in your days, A work which you will in no way believe, if one declares it to you.'"‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”

42 So when the Jews went out of the synagogue, the Gentiles begged that these words might be preached to them the next Sabbath.ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।

43 Now when the synagogue broke up, many of the Jews and of the devout proselytes followed Paul and Barnabas; who, speaking to them, urged them to continue in the grace of God.ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।

44 The next Sabbath almost the whole city was gathered together to hear the word of God.ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।

45 But when the Jews saw the multitudes, they were filled with jealousy, and contradicted the things which were spoken by Paul, and blasphemed.ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।

46 Paul and Barnabas spoke out boldly, and said, "It was necessary that God's word should be spoken to you first. Since indeed you thrust it from you, and judge yourselves unworthy of eternal life, behold, we turn to the Gentiles.ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।

47 For so has the Lord commanded us, saying, 'I have set you as a light for the Gentiles, That you should bring salvation to the uttermost parts of the earth.'"ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”

48 As the Gentiles heard this, they were glad, and glorified the word of God. As many as were appointed to eternal life believed.ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।

49 The Lord's word was spread abroad throughout all the region.ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।

50 But the Jews stirred up the devout and prominent women and the chief men of the city, and stirred up a persecution against Paul and Barnabas, and threw them out of their borders.ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।

51 But they shook off the dust of their feet against them, and came to Iconium.ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।

52 The disciples were filled with joy with the Holy Spirit.ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।

Punjabi Bible