Daniel 1 - BBE (Punjabi)
1 In the third year of the rule of Jehoiakim, king of Judah, Nebuchadnezzar, king of Babylon, came to Jerusalem, shutting it in with his forces.ਦਾਨੀਏਲ ਦਾ ਬਾਬਲ ਲਿਜਾਇਆ ਜਾਣਾ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ।
2 And the Lord gave into his hands Jehoiakim, king of Judah, with some of the vessels of the house of God; and he took them away into the land of Shinar to the house of his god; and he put the vessels into the store-house of his god.ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।
3 And the king gave orders to Ashpenaz, the captain of his unsexed servants, to take in some of the children of Israel, certain of the king's family, and those of high birth;ਫ਼ੇਰ ਰਾਜੇ ਨਬੂਕਦਨੱਸਰ ਨੇ ਅਸ਼ਪਨਜ਼ ਨੂੰ ਇੱਕ ਹੁਕਮ ਦਿੱਤਾ। (ਅਸ਼ਪਨਜ਼ ਰਾਜੇ ਦੀ ਸੇਵਾ ਕਰਨ ਵਾਲੇ ਸਾਰੇ ਖੁਸਰਿਆਂ ਵਿੱਚੋਂ ਪ੍ਰਮੁੱਖ ਆਗੂ ਸੀ।) ਰਾਜੇ ਨੇ ਅਸ਼ਪਨਜ਼ ਨੂੰ ਕੁਝ ਇਸਰਾਏਲੀ ਮੁੰਡਿਆਂ ਨੂੰ ਉਸ ਦੇ ਘਰ ਲਿਆਉਣ ਲਈ ਆਖਿਆ। ਨਬੂਕਦਨੱਸਰ ਆਮ ਇਸਰਾਏਲੀਆਂ, ਉੱਚ ਸ਼੍ਰੇਣੀ ਦੇ ਘਰਾਣਿਆਂ ਅਤੇ ਸ਼ਾਹੀ ਘਰਾਣੇ ਤੋਂ ਇਸਰਾਏਲੀ ਮੁੰਡੇ ਚਾਹੁੰਦਾ ਸੀ।
4 Young men who were strong and healthy, good-looking, and trained in all wisdom, having a good education and much knowledge, and able to take positions in the king's house; and to have them trained in the writing and language of the Chaldaeans.ਰਾਜਾ ਨਬੂਕਦਨੱਸਰ ਸਿਰਫ਼ ਸਿਹਤਮੰਦ ਜਵਾਨ ਇਸਰਾਏਲੀ ਮੁੰਡੇ ਹੀ ਚਾਹੁੰਦਾ ਸੀ। ਰਾਜਾ ਚਾਹੁੰਦਾ ਸੀ ਕਿ ਇਨ੍ਹਾਂ ਜਵਾਨ ਆਦਮੀਆਂ ਦੇ ਕੋਈ ਜ਼ਖਮ ਜਾਂ ਚੋਟ ਦਾ ਨਿਸ਼ਾਨ ਨਾ ਹੋਵੇ ਅਤੇ ਨਾ ਉਨ੍ਹਾਂ ਦੇ ਸਰੀਰਾਂ ਵਿੱਚ ਕੋਈ ਦੋਸ਼ ਹੋਵੇ। ਰਾਜਾ ਸੁੰਦਰ, ਚੁਸਤ ਜਵਾਨ ਆਦਮੀ ਚਾਹੁੰਦਾ ਸੀ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਨ੍ਹਾਂ ਨੂੰ ਗਿਆਨ ਪ੍ਰਾਪਤ ਸੀ ਅਤੇ ਜਿਹੜੇ ਵਿਗਿਆਨ ਨੂੰ ਸਮਝਦੇ ਸਨ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਹੜੇ ਉਸ ਦੇ ਮਹਿਲ ਵਿੱਚ ਕੰਮ ਕਰ ਸੱਕਣ। ਰਾਜੇ ਨੇ ਅਸ਼ਪਨਜ਼ ਨੂੰ ਆਖਿਆ ਕਿ ਉਹ ਇਸਰਾਏਲ ਦੇ ਇਨ੍ਹਾਂ ਜਵਾਨ ਆਦਮੀਆਂ ਨੂੰ ਕਸਦੀਆਂ ਲੋਕਾਂ ਦੀ ਭਾਸ਼ਾ ਅਤੇ ਲਿਖਤਾਂ ਦੀ ਸਿੱਖਿਆ ਦ੍ਦੇਵੇ।
5 And a regular amount of food and wine every day from the king's table was ordered for them by the king; and they were to be cared for for three years so that at the end of that time they might take their places before the king.ਰਾਜਾ ਨਬੂਕਦਨੱਸਰ ਉਨ੍ਹਾਂ ਜਵਾਨ ਆਦਮੀਆਂ ਨੂੰ ਹਰ ਰੋਜ਼ ਨਿਸ਼ਚਿਤ ਭੋਜਨ ਅਤੇ ਮੈਅ ਦਿੰਦਾ ਹੁੰਦਾ ਸੀ। ਇਹ ਉਸੇ ਤਰ੍ਹਾਂ ਦਾ ਭੋਜਨ ਸੀ ਜਿਹੜਾ ਰਾਜਾ ਆਪ ਖਾਂਦਾ ਸੀ। ਰਾਜਾ ਇਸਰਾਏਲ ਦੇ ਉਨ੍ਹਾਂ ਜਵਾਨ ਆਦਮੀਆਂ ਨੂੰ ਤਿੰਨ ਸਾਲ ਸਿੱਖਿਆ ਦ੍ਦੇਣਾ ਚਾਹੁੰਦਾ ਸੀ। ਫ਼ੇਰ ਤਿੰਨਾਂ ਸਾਲਾਂ ਬਾਅਦ ਉਹ ਪਾਤਸ਼ਾਹ ਅੱਗੇ ਹਾਜ਼ਰ ਕੀਤੇ ਜਾਣੇ ਸਨ।
6 And among these there were, of the children of Judah, Daniel, Hananiah, Mishael, and Azariah.ਉਨ੍ਹਾਂ ਜਵਾਨ ਆਦਮੀਆਂ ਵਿੱਚ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਆਹ ਸਨ। ਇਹ ਜਵਾਨ ਆਦਮੀ ਯਹੂਦਾਹ ਦੇ ਘਰਾਣੇ ਵਿੱਚੋਂ ਸਨ।
7 And the captain of the unsexed servants gave them names; to Daniel he gave the name of Belteshazzar, to Hananiah the name of Shadrach, to Mishael the name of Meshach, and to Azariah the name of Abed-nego.ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ।
8 And Daniel had come to the decision that he would not make himself unclean with the king's food or wine; so he made a request to the captain of the unsexed servants that he might not make himself unclean.ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ।
9 And God put into the heart of the captain of the unsexed servants kind feelings and pity for Daniel.ਪਰਮੇਸ਼ੁਰ ਨੇ ਅਸ਼ਪਨਜ਼ ਦੇ ਦਿਲ ਵਿੱਚ ਦਾਨੀਏਲ ਲਈ ਮਿਹਰ ਅਤੇ ਦਇਆ ਭਰ ਦਿੱਤੀ।
10 And the captain of the unsexed servants said to Daniel, I am in fear of my lord the king, who has given orders about your food and your drink; what if he sees you looking less happy than the other young men of your generation? then you would have put my head in danger from the king.ਪਰ ਅਸ਼ਪਨਜ਼ ਨੇ ਦਾਨੀਏਲ ਨੂੰ ਆਖਿਆ, “ਮੈਂ ਆਪਣੇ ਸੁਆਮੀ, ਪਾਤਸ਼ਾਹ ਤੋਂ ਡਰਦਾ ਹਾਂ। ਪਾਤਸ਼ਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਤੈਨੂੰ ਇਹ ਭੋਜਨ ਅਤੇ ਮੈਅ ਦੇਵਾਂ। ਜੇ ਤੂੰ ਇਹ ਭੋਜਨ ਨਹੀਂ ਕਰੇਂਗਾ ਤਾਂ ਤੂੰ ਕਮਜ਼ੋਰ ਅਤੇ ਬੀਮਾਰ ਨਜ਼ਰ ਆਉਣ ਲੱਗ ਪਵੇਂਗਾ। ਤੂੰ ਆਪਣੀ ਉਮਰ ਦੇ ਹੋਰਨਾਂ ਜਵਾਨਾਂ ਨਾਲੋਂ ਮਾੜਾ ਨਜ਼ਰ ਆਵੇਂਗਾ। ਰਾਜਾ ਇਸ ਨੂੰ ਦੇਖ ਲਵੇਗਾ, ਅਤੇ ਉਹ ਮੇਰੇ ਉੱਤੇ ਗੁੱਸੇ ਹੋਵੇਗਾ। ਹੋ ਸੱਕਦਾ ਹੈ ਕਿ ਉਹ ਮੇਰਾ ਸਿਰ ਵੀ ਕਲਮ ਕਰ ਦੇਵੇ! ਅਤੇ ਇਹ ਤੇਰਾ ਹੀ ਕਸੂਰ ਹੋਵੇਗਾ।”
11 Then Daniel said to the keeper in whose care the captain of the unsexed servants had put Daniel, Hananiah, Mishael, and Azariah:ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ।
12 Put your servants to the test for ten days; let them give us grain for our food and water for our drink.ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।
13 Then take a look at our faces and the faces of the young men who have food from the king's table; and, having seen them, do to your servants as it seems right to you.ਫ਼ੇਰ ਦਸਾਂ ਦਿਨਾਂ ਬਾਦ ਸਾਡੀ ਤੁਲਨਾ ਉਨ੍ਹਾਂ ਜਵਾਨਾਂ ਨਾਲ ਕਰੀਂ, ਜਿਹੜੇ ਸ਼ਾਹੀ ਭੋਜਨ ਖਾਂਦੇ ਹਨ। ਤੂੰ ਖੁਦ ਦੇਖ ਲਵੀਂ ਕਿ ਕਿਹੜਾ ਵੱਧੇਰੇ ਸਿਹਤਮੰਦ ਨਜ਼ਰ ਆਉਂਦਾ ਹੈ। ਫ਼ੇਰ ਤੂੰ ਖੁਦ ਹੀ ਨਿਆਂ ਕਰ ਨਵੀ ਕਿ ਸਾਡੇ ਨਾਲ ਕੀ ਸਲੂਕ ਕਰਨਾ ਹੈ। ਅਸੀਂ ਤਾਂ ਤੇਰੇ ਸੇਵਕ ਹਾਂ।”
14 So he gave ear to them in this thing and put them to the test for ten days.ਇਸ ਤਰ੍ਹਾਂ ਰੱਖਵਾਲਾ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਦਸ ਦਿਨ ਲਈ ਇਮਤਿਹਾਨ ਲੈਣ ਲਈ ਰਾਜ਼ੀ ਹੋ ਗਿਆ।
15 And at the end of ten days their faces seemed fairer and they were fatter in flesh than all the young men who had their food from the king's table.ਦਸਾਂ ਦਿਨਾਂ ਮਗਰੋਂ, ਦਾਨੀਏਲ ਅਤੇ ਉਸ ਦੇ ਮਿੱਤਰ ਸ਼ਾਹੀ ਖਾਣਾ ਖਾਣ ਵਾਲੇ ਉਨ੍ਹਾਂ ਸਾਰੇ ਜਵਾਨਾਂ ਨਾਲੋਂ ਵੱਧੇਰੇ ਸਿਹਤਮੰਦ ਦਿਖਾਈ ਦਿੱਤੇ।
16 So the keeper regularly took away their meat and the wine which was to have been their drink, and gave them grain.ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।
17 Now as for these four young men, God gave them knowledge and made them expert in all book-learning and wisdom: and Daniel was wise in all visions and dreams.ਪਰਮੇਸ਼ੁਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਬਹੁਤ ਤਰ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨ ਨੂੰ ਸਿੱਖ ਸੱਕਣ ਦੀ ਯੋਗਤਾ ਦਿੱਤੀ। ਦਾਨੀਏਲ ਹਰ ਤਰ੍ਹਾਂ ਦੇ ਦਰਸ਼ਨਾਂ ਅਤੇ ਸੁਪਨਿਆਂ ਨੂੰ ਵੀ ਸਮਝ ਸੱਕਦਾ ਸੀ।
18 Now at the end of the time fixed by the king for them to go in, the captain of the unsexed servants took them in to Nebuchadnezzar.ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ।
19 And the king had talk with them; and among them all there was no one like Daniel, Hananiah, Mishael, and Azariah; so they were given places before the king.ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ।
20 And in any business needing wisdom and good sense, about which the king put questions to them, he saw that they were ten times better than all the wonder-workers and users of secret arts in all his kingdom.ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ।
21 And Daniel went on till the first year of King Cyrus.ਇਸ ਲਈ ਦਾਨੀਏਲ ਉਦੋਂ ਤੀਕ ਰਾਜੇ ਦਾ ਸੇਵਕ ਰਿਹਾ ਜਦੋਂ ਖੋਰਸ ਨੂੰ ਰਾਜ ਕਰਦਿਆਂ ਇੱਕ ਵਰ੍ਹਾ ਹੋ ਗਿਆ ਸੀ।
Punjabi Bible