Daniel 8:2 ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।
Daniel 8:2 in Other Translations
King James Version (KJV) And I saw in a vision; and it came to pass, when I saw, that I was at Shushan in the palace, which is in the province of Elam; and I saw in a vision, and I was by the river of Ulai.
American Standard Version (ASV) And I saw in the vision; now it was so, that when I saw, I was in Shushan the palace, which is in the province of Elam; and I saw in the vision, and I was by the river Ulai.
Bible in Basic English (BBE) And I saw in the vision; and when I saw it, I was in the strong town Shushan, which is in the country of Elam; and in the vision I was by the water-door of the Ulai.
Darby English Bible (DBY) And I saw in the vision; and it came to pass, when I saw, that I was in the fortress of Shushan, which is in the province of Elam. And I saw in the vision, and I was by the river Ulai.
World English Bible (WEB) I saw in the vision; now it was so, that when I saw, I was in Shushan the palace, which is in the province of Elam; and I saw in the vision, and I was by the river Ulai.
Young's Literal Translation (YLT) And I see in a vision, and it cometh to pass, in my seeing, and I `am' in Shushan the palace that `is' in Elam the province, and I see in a vision, and I have been by the stream Ulai.
Read Full Chapter :
Daniel 8
Cross Reference
ਨਹਮਿਆਹ 1:1
ਨਹਮਯਾਹ ਦੀ ਪ੍ਰਾਰਥਨਾ ਇਹ ਸ਼ਬਦ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਹਨ। ਕਿਸਲੇਵ ਦੇ ਮਹੀਨੇ, ਮੈਂ (ਨਹਮਯਾਹ) ਸ਼ੂਸ਼ਨ ਦੇ ਕਿਲੇ ਵਿੱਚ ਸੀ। ਇਹ ਅਰਤਹਸ਼ਸ਼ਤਾ ਦੇ ਰਾਜ ਦੇ 20ਵੇਂ ਵਰ੍ਹੇ ’ਚ ਸੀ।
ਆ ਸਤਰ 1:2
ਅਹਸ਼ਵੇਰੋਸ਼ ਪਾਤਸਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਆਪਣੇ ਤਖਤ ਤੋਂ ਰਾਜ ਕੀਤਾ।
ਪੈਦਾਇਸ਼ 14:1
ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।
ਆ ਸਤਰ 2:8
ਜਦੋਂ ਪਾਤਸ਼ਾਹ ਦੇ ਹੁਕਮ ਦੀ ਸੁਣਵਾਈ ਹੋ ਗਈ, ਤਾਂ ਬਹੁਤ ਸਾਰੀਆਂ ਕੁੜੀਆਂ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਲਿਆਈਆਂ ਗਈਆਂ। ਇਨ੍ਹਾਂ ਕੁੜੀਆਂ ਨੂੰ ਹੇਗਈ ਦੀ ਦੇਖ ਰੇਖ ਵਿੱਚ ਰੱਖਿਆ ਗਿਆ। ਅੱਸਤਰ ਵੀ ਉਨ੍ਹਾਂ ਕੁੜੀਆਂ ਵਿੱਚੋਂ ਇੱਕ ਸੀ। ਉਸ ਨੂੰ ਪਾਤਸ਼ਾਹ ਦੇ ਮਹਿਲ ਵਿੱਚ ਲਿਜਾਕੇ ਹੇਗਈ ਦੀ ਦੇਖ ਰੇਖ ਵਿੱਚ ਰੱਖਿਆ ਗਿਆ। ਹੇਗਈ ਪਾਤਸ਼ਾਹ ਦੇ ਜ਼ਨਾਨਖਾਨੇ ਦਾ ਸਰਪ੍ਰਸਤ ਸੀ।
ਯਰਮਿਆਹ 25:25
ਮੈਂ ਜ਼ਿਮਰੀ, ਏਲਾਮ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ।
ਪੈਦਾਇਸ਼ 10:22
ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
ਹਿਜ਼ ਕੀ ਐਲ 32:24
“ਏਲਾਮ ਵੀ ਓੱਥੇ ਹੀ ਹੈ ਅਤੇ ਉਸਦੀ ਸਾਰੀ ਫ਼ੌਜ ਉਸਦੀ ਕਬਰ ਦੁਆਲੇ ਹੈ। ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਧਰਤੀ ਹੇਠਾਂ ਡੂੰਘੇ ਚੱਲੇ ਗਏ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ।
ਯਰਮਿਆਹ 49:34
ਏਲਾਮ ਬਾਰੇ ਇੱਕ ਸੰਦੇਸ਼ ਜਦੋਂ ਸਿਦਕੀਯਾਹ ਯਹੂਦਾਹ ਦਾ ਰਾਜਾ ਸੀ ਉਸ ਦੇ ਸ਼ੁਰੂ ਦੇ ਸਮੇਂ ਵਿੱਚ, ਨਬੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਮਿਲਿਆ। ਇਹ ਸੰਦੇਸ਼ ਏਲਾਮ ਦੀ ਕੌਮ ਬਾਰੇ ਹੈ।
ਦਾਨੀ ਐਲ 7:15
ਚੌਬੇ ਜਾਨਵਰ ਬਾਰੇ ਸੁਪਨੇ ਦੀ ਵਿਆਖਿਆ “ਮੈਂ, ਦਾਨੀਏਲ, ਬਹੁਤ ਉਲਝਣ ਵਿੱਚ ਅਤੇ ਫ਼ਿਕਰਮੰਦ ਸੀ। ਜਿਹੜੇ ਦਰਸ਼ਨ ਮੇਰੇ ਮਨ ਵਿੱਚੋਂ ਲੰਘੇ ਸਨ ਉਨ੍ਹਾਂ ਨੇ ਮੈਨੂੰ ਬਿਪਤਾ ਵਿੱਚ ਪਾ ਦਿੱਤਾ ਸੀ।
ਦਾਨੀ ਐਲ 8:3
ਮੈਂ ਉੱਪਰ ਦੇਖਿਆ, ਅਤੇ ਮੈਂ ਊਲਾਈ ਨਦੀ ਦੇ ਕੰਢੇ ਖਲੋਤੇ ਹੋਏ ਇੱਕ ਮੇਢੇ ਨੂੰ ਦੇਖਿਆ। ਮੇਢੇ ਦੇ ਦੋ ਲੰਮੇ ਸਿੰਗ ਸਨ। ਦੋਵੇਂ ਸਿੰਗ ਲੰਮੇ ਸਨ ਪਰ ਇੱਕ ਸਿੰਗ ਦੂਸਰੇ ਨਾਲੋਂ ਲਂਮੇਰਾ ਸੀ। ਲੰਮਾ ਸਿੰਗ ਪਹਿਲੇ ਸਿੰਗ ਤੋਂ ਮਗਰੋਂ ਆਇਆ।
ਦਾਨੀ ਐਲ 7:2
ਦਾਨੀਏਲ ਨੇ ਆਖਿਆ, “ਮੈਂ ਰਾਤ ਵੇਲੇ ਆਪਣਾ ਦਰਸ਼ਨ ਦੇਖਿਆ। ਦਰਸ਼ਨ ਵਿੱਚ ਚਹੁਂਆਂ ਪਾਸਿਓ ਹਵਾ ਵਗ ਰਹੀ ਸੀ, ਉਨ੍ਹਾਂ ਹਵਾਵਾਂ ਨੇ ਮਹਾਨ ਸਮੁੰਦਰ ਨੂੰ ਅਸ਼ਾਂਤ ਕਰ ਦਿੱਤਾ ਸੀ।
ਗਿਣਤੀ 12:6
ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।
ਆ ਸਤਰ 8:15
ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।
ਆ ਸਤਰ 9:11
ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।
ਆ ਸਤਰ 9:15
ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਅਦਾਰ ਦੇ ਮਹੀਨੇ ਦੇ ਚੌਦ੍ਹਵੇਂ ਦਿਨ ਫਿਰ ਸਾਰੇ ਯਹੂਦੀ ਇਕੱਠੇ ਹੋਏ। ਉਨ੍ਹਾਂ ਨੇ ਫਿਰ ਸ਼ੂਸ਼ਨ ਸ਼ਹਿਰ ਵਿੱਚ 300 ਮਨੁੱਖਾਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀ ਕਿਸੇ ਵਸਤ ਨੂੰ ਹੱਥ ਨਾ ਲਾਇਆ।
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
ਯਸਈਆਹ 21:2
ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸ ਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।
ਆ ਸਤਰ 3:15
ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।
ਇਬਰਾਨੀਆਂ 1:1
ਪਰਮੇਸ਼ੁਰ ਅਪਣੇ ਪੁੱਤਰ ਰਾਹੀਂ ਬੋਲਿਆ ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।
ਆ ਸਤਰ 7:6
ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।” ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।