1ਆਦਮ ਦੇ ਪਰਿਵਾਰ ਦਾ ਇਤਿਹਾਸ ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੀ ਨਕਲ ਉੱਤੇ ਕੀਤੀ।This is the book of the generations of Adam. In the day that God created man, in the likeness of God made he him;
2ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।Male and female created he them; and blessed them, and called their name Adam, in the day when they were created.
3ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸਦਾ ਨਾਮ ਸੇਥ ਧਰਿਆ।And Adam lived an hundred and thirty years, and begat a son in his own likeness, and after his image; and called his name Seth:
4ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ।And the days of Adam after he had begotten Seth were eight hundred years: and he begat sons and daughters:
5ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।And all the days that Adam lived were nine hundred and thirty years: and he died.
6ਜਦੋਂ ਸੇਥ 105 ਵਰ੍ਹੇ ਦਾ ਹੋਏਆ ਉਸ ਦੇ ਘਰ ਅਨੋਸ਼ ਨਾਮ ਦਾ ਪੁੱਤਰ ਪੈਦਾ ਹੋਇਆ।And Seth lived an hundred and five years, and begat Enos:
7ਅਨੋਸ਼ ਦੇ ਜਨਮ ਤੋਂ ਬਾਅਦ ਸੇਥ 807 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Seth lived after he begat Enos eight hundred and seven years, and begat sons and daughters:
8ਇਸ ਤਰ੍ਹਾਂ ਸੇਥ ਕੁੱਲ 912 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Seth were nine hundred and twelve years: and he died.
10ਕੇਨਾਨ ਦੇ ਜੰਮਣ ਤੋਂ ਬਾਅਦ ਅਨੋਸ਼ 815 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Enos lived after he begat Cainan eight hundred and fifteen years, and begat sons and daughters:
11ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Enos were nine hundred and five years: and he died.
13ਮਹਲਲੇਲ ਦੇ ਜਨਮ ਤੋਂ ਮਗਰੋਂ ਕੇਨਾਨ 840 ਵਰ੍ਹੇ ਜੀਵਿਆ। ਇਸ ਸਮੇਂ ਦੌਰਾਨ ਕੇਨਾਨ ਦੇ ਘਰ ਹੋਰ ਧੀਆਂ ਪੁੱਤਰ ਹੋਏ।And Cainan lived after he begat Mahalaleel eight hundred and forty years, and begat sons and daughters:
14ਇਸ ਤਰ੍ਹਾਂ ਕੇਨਾਨ ਕੁੱਲ 910 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Cainan were nine hundred and ten years: and he died.
15ਜਦੋਂ ਮਹਲਲੇਲ 65 ਵਰ੍ਹਿਆਂ ਦਾ ਸੀ ਉਸ ਦੇ ਘਰ ਯਰਦ ਨਾਮ ਦਾ ਪੁੱਤਰ ਪੈਦਾ ਹੋਇਆ।And Mahalaleel lived sixty and five years, and begat Jared:
16ਯਰਦ ਦੇ ਜਨਮ ਤੋਂ ਬਾਅਦ ਮਹਲਲੇਲ 830 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Mahalaleel lived after he begat Jared eight hundred and thirty years, and begat sons and daughters:
17ਇਸ ਤਰ੍ਹਾਂ ਮਹਲਲੇਲ ਕੁੱਲ 895 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Mahalaleel were eight hundred ninety and five years: and he died.
18ਜਦੋਂ ਯਰਦ 162 ਵਰ੍ਹਿਆਂ ਦਾ ਸੀ ਉਸ ਦੇ ਘਰ ਹਨੋਕ ਨਾਮ ਦਾ ਪੁੱਤਰ ਜਨਮਿਆ।And Jared lived an hundred sixty and two years, and he begat Enoch:
19ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸ ਦੇ ਹੋਰ ਧੀਆਂ ਪੁੱਤਰ ਹੋਏ।And Jared lived after he begat Enoch eight hundred years, and begat sons and daughters:
20ਇਸ ਤਰ੍ਹਾਂ ਯਰਦ ਕੁੱਲ 962 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Jared were nine hundred sixty and two years: and he died.
21ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸ ਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ।And Enoch lived sixty and five years, and begat Methuselah:
22ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Enoch walked with God after he begat Methuselah three hundred years, and begat sons and daughters:
23ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ।And all the days of Enoch were three hundred sixty and five years:
24ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।And Enoch walked with God: and he was not; for God took him.
25ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸ ਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ।And Methuselah lived an hundred eighty and seven years, and begat Lamech.
26ਲਾਮਕ ਦੇ ਜਨਮ ਤੋਂ ਬਾਅਦ ਮਥੂਸਲਹ 782 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Methuselah lived after he begat Lamech seven hundred eighty and two years, and begat sons and daughters:
27ਇਸ ਤਰ੍ਹਾਂ ਮਥੂਸਲਹ ਕੁੱਲ 969 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Methuselah were nine hundred sixty and nine years: and he died.
28ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸ ਦੇ ਘਰ ਇੱਕ ਪੁੱਤਰ ਜਨਮਿਆ।And Lamech lived an hundred eighty and two years, and begat a son:
29ਲਾਮਕ ਨੇ ਆਪਣੇ ਪੁੱਤਰ ਦਾ ਨਾਮ ਨੂਹ ਰੱਖਿਆ। ਲਾਮਕ ਨੇ ਆਖਿਆ, “ਕਿਸਾਨਾਂ ਵਾਂਗ ਕਰੜੀ ਮਿਹਨਤ ਕਰ, ਕਿਉਂਕਿ ਪਰਮੇਸ਼ੁਰ ਨੇ ਧਰਤੀ ਨੂੰ ਸਰਾਪ ਦਿੱਤਾ ਸੀ। ਪਰ ਨੂਹ ਸਾਨੂੰ ਅਰਾਮ ਦੇਵੇਗਾ।”And he called his name Noah, saying, This same shall comfort us concerning our work and toil of our hands, because of the ground which the LORD hath cursed.
30ਨੂਹ ਦੇ ਜਨਮ ਤੋਂ ਬਾਅਦ ਲਾਮਕ 595 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।And Lamech lived after he begat Noah five hundred ninety and five years, and begat sons and daughters:
31ਇਸ ਤਰ੍ਹਾਂ ਲਾਮਕ ਕੁੱਲ 777 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।And all the days of Lamech were seven hundred seventy and seven years: and he died.
32ਜਦੋਂ ਨੂਹ 500 ਵਰ੍ਹਿਆਂ ਦਾ ਸੀ ਉਸ ਦੇ ਘਰ ਸ਼ੇਮ, ਹਾਮ ਅਤੇ ਯਾਫ਼ਥ ਨਾਮ ਦੇ ਪੁੱਤਰ ਜਨਮੇ।And Noah was five hundred years old: and Noah begat Shem, Ham, and Japheth.