Luke 21 - DBY (Punjabi)

1 And he looked up and saw the rich casting their gifts into the treasury;ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।

2 but he saw also a certain poor widow casting therein two mites.ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।

3 And he said, Verily I say unto you, that this poor widow has cast in more than all;ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।

4 for all these out of their abundance have cast into the gifts [of God]; but she out of her need has cast in all the living which she had.ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”

5 And as some spoke of the temple, that it was adorned with goodly stones and consecrated offerings, he said,ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”

6 [As to] these things which ye are beholding, days are coming in which there shall not be left stone upon stone which shall not be thrown down.ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”

7 And they asked him saying, Teacher, when then shall these things be; and what [is] the sign when these things are going to take place?ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”

8 And he said, See that ye be not led astray, for many shall come in my name, saying, *I* am [he], and the time is drawn nigh: go ye not [therefore] after them.ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।

9 And when ye shall hear of wars and tumults, be not terrified, for these things must first take place, but the end is not immediately.ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”

10 Then he said to them, Nation shall rise up against nation, and kingdom against kingdom;ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।

11 there shall be both great earthquakes in different places, and famines and pestilences; and there shall be fearful sights and great signs from heaven.ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।

12 But before all these things they shall lay their hands upon you and persecute you, delivering [you] up to synagogues and prisons, bringing [you] before kings and governors on account of my name;“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।

13 but it shall turn out to you for a testimony.ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।

14 Settle therefore in your hearts not to meditate beforehand [your] defence,ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।

15 for *I* will give you a mouth and wisdom which all your opposers shall not be able to reply to or resist.ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।

16 But ye will be delivered up even by parents and brethren and relations and friends, and they shall put to death [some] from among you,ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।

17 and ye will be hated of all for my name's sake.ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।

18 And a hair of your head shall in no wise perish.ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।

19 By your patient endurance gain your souls.ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।

20 But when ye see Jerusalem encompassed with armies, then know that its desolation is drawn nigh.ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।

21 Then let those who are in Judaea flee to the mountains, and those who are in the midst of it depart out, and those who are in the country not enter into it;ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।

22 for these are days of avenging, that all the things that are written may be accomplished.ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।

23 But woe to them that are with child and to them who give suck in those days, for there shall be great distress upon the land and wrath upon this people.“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।

24 And they shall fall by the edge of the sword, and be led captive into all the nations; and Jerusalem shall be trodden down of [the] nations until [the] times of [the] nations be fulfilled.ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।

25 And there shall be signs in sun and moon and stars, and upon the earth distress of nations in perplexity [at] the roar of the sea and rolling waves,ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।

26 men ready to die through fear and expectation of what is coming on the habitable earth, for the powers of the heavens shall be shaken.ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।

27 And then shall they see the Son of man coming in a cloud with power and great glory.ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28 But when these things begin to come to pass, look up and lift up your heads, because your redemption draws nigh.ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”

29 And he spoke a parable to them: Behold the fig-tree and all the trees;ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।

30 when they already sprout, ye know of your own selves, [on] looking [at them], that already the summer is near.ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।

31 So also *ye*, when ye see these things take place, know that the kingdom of God is near.ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”

32 Verily I say unto you, that this generation shall in no wise pass away until all come to pass.“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।

33 The heaven and the earth shall pass away, but my words shall in no wise pass away.ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”

34 But take heed to yourselves lest possibly your hearts be laden with surfeiting and drinking and cares of life, and that day come upon you suddenly unawares;ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।

35 for as a snare shall it come upon all them that dwell upon the face of the whole earth.ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।

36 Watch therefore, praying at every season, that ye may be accounted worthy to escape all these things which are about to come to pass, and to stand before the Son of man.ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”

37 And by day he was teaching in the temple, and by night, going out, he remained abroad on the mountain called [the mount] of Olives;ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।

38 and all the people came early in the morning to him in the temple to hear him.ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।

Punjabi Bible