Mark 10 - BBE (Punjabi)

1 And he got up, and went into the country of Judaea on the other side of Jordan: and great numbers of people came together to him again; and, as was his way, he gave them teaching.ਯਿਸੂ ਦਾ ਤਲਾਕ ਬਾਰੇ ਉਪਦੇਸ਼ ਫ਼ੇਰ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇੱਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

2 And Pharisees came to him, testing him with the question, Is it right for a man to put away his wife?ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”

3 And he said to them in answer, What did Moses say you were to do?ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”

4 And they said to him, Moses let us give her a statement in writing, and be free from her.ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”

5 But Jesus said to them, Because of your hard hearts he gave you this law.ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।

6 But from the first, male and female made he them.ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’

7 For this cause will a man go away from his father and mother, and be joined to his wife;‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।

8 And the two will become one flesh; so that they are no longer two, but one flesh.ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’

9 Let not that which has been joined together by God be parted by man.ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”

10 And in the house the disciples put questions to him again about this thing.ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸ ਨੂੰ ਤਲਾਕ ਬਾਰੇ ਪੁੱਛਿਆ ਤਾਂ

11 And he said to them, Whoever puts away his wife and takes another, is false to his wife;ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।

12 And if she herself puts away her husband and takes another, she is false to her husband.ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”

13 And they took to him little children, so that he might put his hands on them: and the disciples said sharp words to them.ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।

14 And when Jesus saw it, he was angry, and said to them, Let the little children come to me, and do not keep them away; for of such is the kingdom of God.ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।

15 Truly I say to you, Whoever does not put himself under the kingdom of God like a little child, will not come into it at all.ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”

16 And he took them in his arms, and gave them a blessing, putting his hands on them.ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।

17 And while he was going out into the way, a man came running to him, and went down on his knees, saying, Good Master, what have I to do so that I may have eternal life?ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”

18 And Jesus said to him, Why do you say I am good? no one is good but one, and that is God.ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।

19 You have knowledge of what is said in the law, Do not put any one to death, Do not be untrue in married life, Do not take what is not yours, Do not give false witness, Do not get money by deceit, Give honour to your father and mother.ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”

20 And he said to him, Master, all these laws I have kept from the time when I was young.ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”

21 And Jesus, looking on him and loving him, said, There is one thing needed: go, get money for your goods, and give it to the poor, and you will have wealth in heaven: and come with me.ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”

22 But his face became sad at the saying, and he went away sorrowing: for he was one who had much property.ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।

23 And Jesus, looking round about, said to his disciples, How hard it is for those who have wealth to come into the kingdom of God!ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”

24 And the disciples were full of wonder at his words. But Jesus said to them again, Children, how hard it is for those who put faith in wealth to come into the kingdom of God!ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!

25 It is simpler for a camel to go through a needle's eye, than for a man of wealth to come into the kingdom of God.ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”

26 And they were greatly surprised, saying to him, Who then may have salvation?ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”

27 Jesus, looking on them, said, With men it is impossible, but not with God: for all things are possible with God.ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”

28 Peter said to him, See, we have given up everything, and come after you.ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”

29 Jesus said, Truly I say to you, There is no man who has given up house, or brothers, or sisters, or mother, or father, or children, or land, because of me and the good news,ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।

30 Who will not get a hundred times as much now in this time, houses, and brothers, and sisters, and mothers, and children, and land--though with great troubles; and, in the world to come, eternal life.ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।

31 But a great number who are first will be last: and those who are last will be first.ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”

32 And they were on the way, going up to Jerusalem; and Jesus was going before them: and they were full of wonder; but those who came after him were in fear. And again he took the twelve, and gave them word of the things which were to come on him,ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।

33 Saying, See, we go up to Jerusalem; and the Son of man will be given up to the chief priests and the scribes; and they will give an order for his death, and will give him up to the Gentiles:ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।

34 And they will make sport of him, and put shame on him, and give him cruel blows, and will put him to death; and after three days he will come back from the dead.ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”

35 And there came to him James and John, the sons of Zebedee, saying to him, Master, will you give us whatever may be our request?ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”

36 And he said to them, What would you have me do for you?ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”

37 And they said to him, Let us be seated, one at your right hand and one at your left, in your glory.ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”

38 But Jesus said to them, You have no knowledge of what you are saying. Are you able to take of my cup? or to undergo the baptism which I am to undergo?ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”

39 And they said to him, We are able. And Jesus said to them, You will take of the cup from which I take; and the baptism which I am about to undergo you will undergo:ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।

40 But to be seated at my right hand or at my left is not for me to give: but it is for those for whom it has been made ready.ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”

41 And hearing this, the ten became very angry with James and John.ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ

42 And Jesus made them come to him, and said to them, You see that those who are made rulers over the Gentiles are lords over them, and their great ones have authority over them.ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।

43 But it is not so among you: but whoever has a desire to become great among you, let him be your servant:ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।

44 And whoever has a desire to be first among you, let him be servant of all.ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

45 For truly the Son of man did not come to have servants, but to be a servant, and to give his life for the salvation of men.ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”

46 And they came to Jericho: and when he was going out of Jericho, with his disciples and a great number of people, the son of Timaeus, Bartimaeus, a blind man, was seated by the wayside, with his hand out for money.ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।

47 And when it came to his ears that it was Jesus of Nazareth, he gave a cry, and said, Jesus, Son of David, have mercy on me.ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”

48 And some of them, turning in protest, gave him an order to be quiet: but he went on crying out all the more, Son of David, have mercy on me.ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”

49 And Jesus came to a stop and said, Let him come. And crying out to the blind man, they said to him, Be comforted: come, he has sent for you.ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”

50 And he, putting off his coat, got up quickly, and came to Jesus.ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।

51 And Jesus said to him, What would you have me do to you? And the blind man said, Master, make me able to see.ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”

52 And Jesus said to him, Go on your way; your faith has made you well. And straight away he was able to see, and went after him in the way.ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।

Punjabi Bible