Proverbs 12 - ASV (Punjabi)
1 Whoso loveth correction loveth knowledge; But he that hateth reproof is brutish.ਜਿਹੜਾ ਆਦਮੀ ਸਿੱਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
2 A good man shall obtain favor of Jehovah; But a man of wicked devices will he condemn.ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
3 A man shall not be established by wickedness; But the root of the righteous shall not be moved.ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ।
4 A worthy woman is the crown of her husband; But she that maketh ashamed is as rottenness in his bones.ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
5 The thoughts of the righteous are just; `But' the counsels of the wicked are deceit.ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁੰਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
6 The words of the wicked are of lying in wait for blood; But the mouth of the upright shall deliver them.ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
7 The wicked are overthrown, and are not; But the house of the righteous shall stand.ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
8 A man shall be commended according to his wisdom; But he that is of a perverse heart shall be despised.ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁੱਠੇ ਹਨ ਤਿਰਸੱਕਾਰੇ ਜਾਂਦੇ ਹਨ।
9 Better is he that is lightly esteemed, and hath a servant, Than he that honoreth himself, and lacketh bread.ਮਹੱਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵੱਧੀਆ ਹੈ।
10 A righteous man regardeth the life of his beast; But the tender mercies of the wicked are cruel.ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
11 He that tilleth his land shall have plenty of bread; But he that followeth after vain `persons' is void of understanding.ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
12 The wicked desireth the net of evil men; But the root of the righteous yieldeth `fruit'.ਦੁਸ਼ਟ ਦੁਸ਼ਟ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉੱਨਤੀ ਕਰਦਾ ਹੈ।
13 In the transgression of the lips is a snare to the evil man; But the righteous shall come out of trouble.ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
14 A man shall be satisfied with good by the fruit of his mouth; And the doings of a man's hands shall be rendered unto him.ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
15 The way of a fool is right in his own eyes; But he that is wise hearkeneth unto counsel.ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
16 A fool's vexation is presently known; But a prudent man concealeth shame.ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
17 He that uttereth truth showeth forth righteousness; But a false witness, deceit.ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
18 There is that speaketh rashly like the piercings of a sword; But the tongue of the wise is health.ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
19 The lip of truth shall be established for ever; But a lying tongue is but for a moment.ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
20 Deceit is in the heart of them that devise evil; But to the counsellors of peace is joy.ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
21 There shall no mischief happen to the righteous; But the wicked shall be filled with evil.ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾਹਮਣਾ ਕਰਨਗੇ।
22 Lying lips are an abomination to Jehovah; But they that deal truly are his delight.ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23 A prudent man concealeth knowledge; But the heart of fools proclaimeth foolishness.ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
24 The hand of the diligent shall bear rule; But the slothful shall be put under taskwork.ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25 Heaviness in the heart of a man maketh it stoop; But a good word maketh it glad.ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।
26 The righteous is a guide to his neighbor; But the way of the wicked causeth them to err.ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27 The slothful man roasteth not that which he took in hunting; But the precious substance of men `is to' the diligent.ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸ ਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28 In the way of righteousness is life; And in the pathway thereof there is no death.ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
Punjabi Bible