Proverbs 18 - BBE (Punjabi)

1 He who keeps himself separate for his private purpose goes against all good sense.ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।

2 A foolish man has no pleasure in good sense, but only to let what is in his heart come to light.ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ।

3 When the evil-doer comes, a low opinion comes with him, and with the loss of honour comes shame.ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।

4 The words of a man's mouth are like deep waters: the fountain of wisdom is like a flowing stream.ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਰੋਤ ਬੁਲਬਲੇ ਉੱਠਦੀ ਨਹਿਰ ਹੈ।

5 To have respect for the person of the evil-doer is not good, or to give a wrong decision against the upright.ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।

6 A foolish man's lips are a cause of fighting, and his mouth makes him open to blows.ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।

7 The mouth of a foolish man is his destruction, and his lips are a net for his soul.ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।

8 The words of one who says evil of his neighbour secretly are like sweet food, and go down into the inner parts of the stomach.ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।

9 He who does not give his mind to his work is brother to him who makes destruction.ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।

10 The name of the Lord is a strong tower: the upright man running into it is safe.ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।

11 The property of a man of wealth is his strong town, and it is as a high wall in the thoughts of his heart.ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।

12 Before destruction the heart of man is full of pride, and before honour goes a gentle spirit.ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।

13 To give an answer before hearing is a foolish thing and a cause of shame.ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ।

14 The spirit of a man will be his support when he is ill; but how may a broken spirit be lifted up?ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।

15 The heart of the man of good sense gets knowledge; the ear of the wise is searching for knowledge.ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।

16 A man's offering makes room for him, letting him come before great men.ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।

17 The man who first puts his cause before the judge seems to be in the right; but then his neighbour comes and puts his cause in its true light.ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।

18 The decision of chance puts an end to argument, parting the strong.ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।

19 A brother wounded is like a strong town, and violent acts are like a locked tower.ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।

20 With the fruit of a man's mouth his stomach will be full; the produce of his lips will be his in full measure.ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।

21 Death and life are in the power of the tongue; and those to whom it is dear will have its fruit for their food.ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।

22 Whoever gets a wife gets a good thing, and has the approval of the Lord.ਜੇਕਰ ਤੇਰੀ ਇੱਕ ਪਤਨੀ ਹੈ, ਤੈਨੂੰ ਇੱਕ ਵੱਧੀਆ ਚੀਜ਼ ਮਿਲ ਗਈ ਹੈ ਅਤੇ ਤੂੰ ਯਾਹੋਵਾਹ ਤੋਂ ਅਸੀਸ ਪ੍ਰਾਪਤ ਹੈਂ।

23 The poor man makes requests for grace, but the man of wealth gives a rough answer.ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।

24 There are friends who may be a man's destruction, but there is a lover who keeps nearer than a brother.ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ

Punjabi Bible