Proverbs 2 - BBE (Punjabi)
1 My son, if you will take my words to your heart, storing up my laws in your mind;ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
2 So that your ear gives attention to wisdom, and your heart is turned to knowledge;ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।
3 Truly, if you are crying out for good sense, and your request is for knowledge;ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।
4 If you are looking for her as for silver, and searching for her as for stored-up wealth;ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ
5 Then the fear of the Lord will be clear to you, and knowledge of God will be yours.ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।
6 For the Lord gives wisdom; out of his mouth come knowledge and reason:ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।
7 He has salvation stored up for the upright, he is a breastplate to those in whom there is no evil;ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।
8 He keeps watch on the ways which are right, and takes care of those who have the fear of him.ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।
9 Then you will have knowledge of righteousness and right acting, and upright behaviour, even of every good way.ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ — ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।
10 For wisdom will come into your heart, and knowledge will be pleasing to your soul;ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
11 Wise purposes will be watching over you, and knowledge will keep you;ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।
12 Giving you salvation from the evil man, from those whose words are false;ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।
13 Who give up the way of righteousness, to go by dark roads;ਜਿਹੜੇ ਲੋਕ ਅੰਧਕਾਰ ਵਿੱਚਲੇ ਰਾਹਾਂ ਤੇ ਚੱਲਣ ਲਈ ਸਿੱਧੇ ਰਾਹਾਂ ਨੂੰ ਛੱਡ ਦਿੰਦੇ ਹਨ,
14 Who take pleasure in wrongdoing, and have joy in the evil designs of the sinner;ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।
15 Whose ways are not straight, and whose footsteps are turned to evil:ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।
16 To take you out of the power of the strange woman, who says smooth words with her tongue;ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।
17 Who is false to the husband of her early years, and does not keep the agreement of her God in mind:ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।
18 For her house is on the way down to death; her footsteps go down to the shades:ਅਤੇ ਹੁਣ, ਉਸ ਦੇ ਨਾਲ ਉਸ ਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲੈ ਜਾਂਦਾ ਹੈ!
19 Those who go to her do not come back again; their feet do not keep in the ways of life:ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸ ਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।
20 So that you may go in the way of good men, and keep in the footsteps of the upright.ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।
21 For the upright will be living in the land, and the good will have it for their heritage.ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।
22 But sinners will be cut off from the land, and those whose acts are false will be uprooted.ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।
Punjabi Bible