Proverbs 2 - DBY (Punjabi)
1 My son, if thou receivest my words, and layest up my commandments with thee,ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
2 so that thou incline thine ear unto wisdom [and] thou apply thy heart to understanding;ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।
3 yea, if thou criest after discernment [and] liftest up thy voice to understanding;ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।
4 if thou seekest her as silver and searchest for her as for hidden treasures:ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ
5 then shalt thou understand the fear of Jehovah, and find the knowledge of God.ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।
6 For Jehovah giveth wisdom; out of his mouth [come] knowledge and understanding.ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।
7 He layeth up sound wisdom for the upright; [he] is a shield to them that walk in integrity;ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।
8 guarding the paths of just judgment and keeping the way of his godly ones.ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।
9 Then shalt thou understand righteousness and judgment and equity: every good path.ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ — ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।
10 When wisdom entereth into thy heart and knowledge is pleasant unto thy soul,ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
11 discretion shall keep thee, understanding shall preserve thee:ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।
12 To deliver thee from the way of evil, from the man that speaketh froward things;ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।
13 [from those] who leave the paths of uprightness, to walk in the ways of darkness;ਜਿਹੜੇ ਲੋਕ ਅੰਧਕਾਰ ਵਿੱਚਲੇ ਰਾਹਾਂ ਤੇ ਚੱਲਣ ਲਈ ਸਿੱਧੇ ਰਾਹਾਂ ਨੂੰ ਛੱਡ ਦਿੰਦੇ ਹਨ,
14 who rejoice to do evil, [and] delight in the frowardness of evil;ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।
15 whose paths are crooked, and who are perverted in their course:ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।
16 To deliver thee from the strange woman, from the stranger who flattereth with her words;ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।
17 who forsaketh the guide of her youth, and forgetteth the covenant of her God;ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।
18 -- for her house inclineth unto death, and her paths unto the dead;ਅਤੇ ਹੁਣ, ਉਸ ਦੇ ਨਾਲ ਉਸ ਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲੈ ਜਾਂਦਾ ਹੈ!
19 none that go unto her return again, neither do they attain to the paths of life:ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸ ਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।
20 -- that thou mayest walk in the way of the good, and keep the paths of the righteous.ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।
21 For the upright shall dwell in the land, and the perfect shall remain in it;ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।
22 but the wicked shall be cut off from the land, and the unfaithful shall be plucked up out of it.ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।
Punjabi Bible