Proverbs 3 - BBE (Punjabi)

1 My son, keep my teaching in your memory, and my rules in your heart:ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।

2 For they will give you increase of days, years of life, and peace.ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।

3 Let not mercy and good faith go from you; let them be hanging round your neck, recorded on your heart;ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ।

4 So you will have grace and a good name in the eyes of God and men.ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।

5 Put all your hope in God, not looking to your reason for support.ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।

6 In all your ways give ear to him, and he will make straight your footsteps.ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।

7 Put no high value on your wisdom: let the fear of the Lord be before you, and keep yourself from evil:ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।

8 This will give strength to your flesh, and new life to your bones.ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਤੁਹਾਡੇ ਸਰੀਰ ਲਈ ਦੁਆਈ ਵਰਗੀ ਹੋਵੇਗੀ, ਅਤੇ ਤੁਹਾਡੀਆਂ ਹੱਡੀਆਂ ਲਈ ਪੋਸਣ ਹੋਵੇਗੀ।

9 Give honour to the Lord with your wealth, and with the first-fruits of all your increase:ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।

10 So your store-houses will be full of grain, and your vessels overflowing with new wine.ਫ਼ੇਰ ਤੁਹਾਡੇ ਗੋਦਾਮ ਅੰਨ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ।

11 My son, do not make your heart hard against the Lord's teaching; do not be made angry by his training:ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।

12 For to those who are dear to him the Lord says sharp words, and makes the son in whom he has delight undergo pain.ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।

13 Happy is the man who makes discovery of wisdom, and he who gets knowledge.ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।

14 For trading in it is better than trading in silver, and its profit greater than bright gold.ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।

15 She is of more value than jewels, and nothing for which you may have a desire is fair in comparison with her.ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।

16 Long life is in her right hand, and in her left are wealth and honour.ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।

17 Her ways are ways of delight, and all her goings are peace.ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।

18 She is a tree of life to all who take her in their hands, and happy is everyone who keeps her.ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।

19 The Lord by wisdom put in position the bases of the earth; by reason he put the heavens in their place.ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ।

20 By his knowledge the deep was parted, and dew came dropping from the skies.ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।

21 My son, keep good sense, and do not let wise purpose go from your eyes.ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।

22 So they will be life for your soul, and grace for your neck.ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।

23 Then you will go safely on your way, and your feet will have no cause for slipping.ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।

24 When you take your rest you will have no fear, and on your bed sleep will be sweet to you.ਜਦੋਂ ਤੁਸੀਂ ਲੰਮੇ ਪਵੋਂਗੇ ਤਾਂ ਤੁਹਾਨੂੰ ਡਰ ਨਹੀਂ ਲੱਗੇਗਾ ਅਤੇ ਤੁਹਾਨੂੰ ਬਹੁਤ ਹੀ ਵੱਧੀਆ ਅਤੇ ਚੈਨ ਭਰੀ ਨੀਂਦ ਆਵੇਗੀ।

25 Have no fear of sudden danger, or of the storm which will come on evil-doers:ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।

26 For the Lord will be your hope, and will keep your foot from being taken in the net.ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ।

27 Do not keep back good from those who have a right to it, when it is in the power of your hand to do it.ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।

28 Say not to your neighbour, Go, and come again, and tomorrow I will give; when you have it by you at the time.ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।

29 Do not make evil designs against your neighbour, when he is living with you without fear.ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।

30 Do not take up a cause at law against a man for nothing, if he has done you no wrong.ਬਿਨਾ ਕਿਸੇ ਕਾਰਣ ਦੂਸਰੇ ਆਦਮੀ ਨਾਲ ਦਲੀਲਬਾਜ਼ੀ ਨਾ ਕਰੋ, ਜਦ ਕਿ ਉਸ ਨੇ ਤੁਹਾਡੇ ਨਾਲ ਕੁਝ ਬੁਰਾ ਨਹੀਂ ਕੀਤਾ।

31 Have no envy of the violent man, or take any of his ways as an example.ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।

32 For the wrong-hearted man is hated by the Lord, but he is a friend to the upright.ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।

33 The curse of the Lord is on the house of the evil-doer, but his blessing is on the tent of the upright.ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।

34 He makes sport of the men of pride, but he gives grace to the gentle-hearted.ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।

35 The wise will have glory for their heritage, but shame will be the reward of the foolish.ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।

Punjabi Bible