Proverbs 30 - ASV (Punjabi)

1 The words of Agur the son of Jakeh; The oracle. The man saith unto Ithiel, unto Ithiel and Ucal:ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।

2 Surely I am more brutish than any man, And have not the understanding of a man;ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।

3 And I have not learned wisdom, Neither have I the knowledge of the Holy One.ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।

4 Who hath ascended up into heaven, and descended? Who hath gathered the wind in his fists? Who hath bound the waters in his garment? Who hath established all the ends of the earth? What is his name, and what is his son's name, if thou knowest?ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!

5 Every word of God is tried: He is a shield unto them that take refuge in him.ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।

6 Add thou not unto his words, Lest he reprove thee, and thou be found a liar.ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।

7 Two things have I asked of thee; Deny me `them' not before I die:ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।

8 Remove far from me falsehood and lies; Give me neither poverty nor riches; Feed me with the food that is needful for me:ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।

9 Lest I be full, and deny `thee', and say, Who is Jehovah? Or lest I be poor, and steal, And use profanely the name of my God.ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।

10 Slander not a servant unto his master, Lest he curse thee, and thou be held guilty.ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।

11 There is a generation that curse their father, And bless not their mother.ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।

12 There is a generation that are pure in their own eyes, And `yet' are not washed from their filthiness.ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।

13 There is a generation, oh how lofty are their eyes! And their eyelids are lifted up.ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।

14 There is a generation whose teeth are `as' swords, and their jaw teeth `as' knives, To devour the poor from off the earth, and the needy from among men.ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।

15 The horseleach hath two daughters, `crying', Give, give. There are three things that are never satisfied, `Yea', four that say not, Enough:ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:

16 Sheol; and the barren womb; The earth that is not satisfied with water; And the fire that saith not, Enough.ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”

17 The eye that mocketh at his father, And despiseth to obey his mother, The ravens of the valley shall pick it out, And the young eagles shall eat it.ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।

18 There are three things which are too wonderful for me, Yea, four which I know not:ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।

19 The way of an eagle in the air; The way of a serpent upon a rock; The way of a ship in the midst of the sea; And the way of a man with a maiden.ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।

20 So is the way of an adulterous woman; She eateth, and wipeth her mouth, And saith, I have done no wickedness.ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”

21 For three things the earth doth tremble, And for four, `which' it cannot bear:ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:

22 For a servant when he is king; And a fool when he is filled with food;ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,

23 For an odious woman when she is married; And a handmaid that is heir to her mistress.ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।

24 There are four things which are little upon the earth, But they are exceeding wise:ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:

25 The ants are a people not strong, Yet they provide their food in the summer;ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।

26 The conies are but a feeble folk, Yet make they their houses in the rocks;ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।

27 The locusts have no king, Yet go they forth all of them by bands;ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।

28 The lizard taketh hold with her hands, Yet is she in kings' palaces.ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।

29 There are three things which are stately in their march, Yea, four which are stately in going:ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।

30 The lion, which is mightiest among beasts, And turneth not away for any;ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।

31 The greyhound; the he-goat also; And the king against whom there is no rising up.ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।

32 If thou hast done foolishly in lifting up thyself, Or if thou hast thought evil, `Lay' thy hand upon thy mouth.ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।

33 For the churning of milk bringeth forth butter, And the wringing of the nose bringeth forth blood; So the forcing of wrath bringeth forth strife.ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।

Punjabi Bible