Proverbs 6 - WEB (Punjabi)

1 My son, if you have become collateral for your neighbor, If you have struck your hands in pledge for a stranger;ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।

2 You are trapped by the words of your mouth. You are ensnared with the words of your mouth.ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।

3 Do this now, my son, and deliver yourself, Seeing you have come into the hand of your neighbor. Go, humble yourself. Press your plea with your neighbor.ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।

4 Give no sleep to your eyes, Nor slumber to your eyelids.ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।

5 Free yourself, like a gazelle from the hand of the hunter, Like a bird from the snare of the fowler.ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।

6 Go to the ant, you sluggard. Consider her ways, and be wise;ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।

7 Which having no chief, overseer, or ruler,ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।

8 Provides her bread in the summer, And gathers her food in the harvest.ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।

9 How long will you sleep, sluggard? When will you arise out of your sleep?ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?

10 A little sleep, a little slumber, A little folding of the hands to sleep:ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,

11 So your poverty will come as a robber, And your scarcity as an armed man.ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।

12 A worthless person, a man of iniquity, Is he who walks with a perverse mouth;ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।

13 Who winks with his eyes, who signals with his feet, Who motions with his fingers;ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।

14 In whose heart is perverseness, Who devises evil continually, Who always sows discord.ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।

15 Therefore his calamity will come suddenly. He will be broken suddenly, and that without remedy.ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।

16 There are six things which Yahweh hates; Yes, seven which are an abomination to him:ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।

17 Haughty eyes, a lying tongue, Hands that shed innocent blood;ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।

18 A heart that devises wicked schemes, Feet that are swift in running to mischief,ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।

19 A false witness who utters lies, And he who sows discord among brothers.ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।

20 My son, keep your father's commandment, And don't forsake your mother's teaching.ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।

21 Bind them continually on your heart. Tie them around your neck.ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।

22 When you walk, it will lead you. When you sleep, it will watch over you. When you awake, it will talk with you.ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।

23 For the commandment is a lamp, And the law is light. Reproofs of instruction are the way of life,ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।

24 To keep you from the immoral woman, From the flattery of the wayward wife's tongue.ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।

25 Don't lust after her beauty in your heart, Neither let her captivate you with her eyelids.ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।

26 For a prostitute reduces you to a piece of bread. The adulteress hunts for your precious life.ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।

27 Can a man scoop fire into his lap, And his clothes not be burned?ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।

28 Or can one walk on hot coals, And his feet not be scorched?ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।

29 So is he who goes in to his neighbor's wife. Whoever touches her will not be unpunished.ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।

30 Men don't despise a thief, If he steals to satisfy himself when he is hungry:ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!

31 But if he is found, he shall restore seven times. He shall give all the wealth of his house.

32 He who commits adultery with a woman is void of understanding. He who does it destroys his own soul.ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।

33 He will get wounds and dishonor. His reproach will not be wiped away.ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।

34 For jealousy arouses the fury of the husband. He won't spare in the day of vengeance.ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।

35 He won't regard any ransom, Neither will he rest content, though you give many gifts.ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।

Punjabi Bible